86 - At-Taariq ()

|

(1) 1਼ ਸਹੁੰ ਹੈ ਅਕਾਸ਼ ਦੀ ਅਤੇ ਰਾਤ ਵੇਲੇ ਆਉਣ ਵਾਲੇ ਦੀ।

(2) 2਼ ਤੁਸੀਂ ਕੀ ਜਾਣੋਂ ਕਿ ਰਾਤ ਵੇਲੇ ਕੀ ਆਉਣ ਵਾਲਾ ਹੈ ?

(3) 3਼ ਉਹ ਇਕ ਲਿਸ਼ਕਦਾ ਹੋਇਆ ਤਾਰਾ ਹੈ।

(4) 4਼ ਕੋਈ ਜੀਵ ਅਜਿਹਾ ਨਹੀਂ, ਜਿਸ ਉੱਤੇ ਕੋਈ ਰਾਖੀ ਕਰਨ ਵਾਲਾ ਨਾ ਹੋਵੇ। 1
1 ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 160-61/6

(5) 5਼ ਸੋ ਮਨੁੱਖ ਨੂੰ ਰਤਾ ਇਹ ਵੇਖਣਾ ਚਾਹੀਦਾ ਹੈ ਕਿ ਉਹ ਕਿਸ ਚੀਜ਼ ਤੋਂ ਪੈਦਾ ਕੀਤਾ ਗਿਆ ਹੈ।

(6) 6਼ ਉਹ ਉੱਛਲਣ ਵਾਲੇ ਪਾਣੀ (ਵੀਰਜ) ਤੋਂ ਪੈਦਾ ਕੀਤਾ ਗਿਆ ਹੈ।

(7) 7਼ ਜਿਹੜਾ ਪਿੱਠ ਅਤੇ ਹਿੱਕ ਦੀਆਂ ਹੱਠੀਆਂ ਦੇ ਵਿਚਾਲਿਓਂ ਨਿਕਲਦਾ ਹੈ।

(8) 8਼ ਬੇਸ਼ੱਕ ਉਹ (ਅੱਲਾਹ) ਇਸ (ਮਨੁੱਖ) ਨੂੰ ਮੁੜ ਪੈਦਾ ਕਰਨ ਵਿਚ ਵੀ ਸਮਰਥ ਹੈ।

(9) 9਼ ਜਿਸ ਦਿਨ ਸਾਰੇ ਭੇਤ ਖੋਲ੍ਹ ਦਿੱਤੇ ਜਾਣਗੇ।

(10) 10਼ ਤਾਂ (ਉਸ ਸਮੇਂ) ਮਨੁੱਖ ਕੋਲ ਨਾ ਕੋਈ ਜ਼ੋਰ ਹੋਵੇਗਾ ਅਤੇ ਨਾ ਹੀ ਉਸ ਦਾ ਕੋਈ ਸਹਾਈ ਹੋਵੇਗਾ।

(11) 11਼ ਸਹੁੰ ਹੈ ਵਾਰ-ਵਾਰ ਮੀਂਹ ਬਰਸਾਉਣ ਵਾਲੇ ਅਕਾਸ਼ ਦੀ।

(12) 12਼ ਅਤੇ ਪਾਟ ਜਾਣ ਵਾਲੀ ਧਰਤੀ ਦੀ।

(13) 13਼ ਬੇਸ਼ੱਕ ਇਹ (.ਕੁਰਆਨ) ਇਕ ਨਪੀ ਤੁਲੀ ਗੱਲ ਹੈ।

(14) 14਼ ਇਹ ਕੋਈ ਹਾਸਾ ਮਖੌਲ ਨਹੀਂ।

(15) 15਼ ਬੇਸ਼ੱਕ ਇਹ (ਕਾਫ਼ਿਰ) ਕੁੱਝ ਚਾਲਾਂ ਚੱਲ ਰਹੇ ਹਨ।

(16) 16਼ ਅਤੇ ਮੈਂ ਵੀ ਇਕ ਚਾਲ ਚਲਦਾ ਹਾਂ।

(17) 17਼ ਸੋ (ਹੇ ਨਬੀ!) ਤੁਸੀਂ ਇਹਨਾਂ ਕਾਫ਼ਿਰਾਂ ਨੂੰ ਇਹਨਾਂ ਦੇ ਹਾਲ ’ਤੇ ਹੀ ਛੱਡ ਦਿਓ।