88 - Al-Ghaashiya ()

|

(1) 1਼ ਕੀ ਤੁਹਾਨੂੰ (ਹਰੇਕ ਚੀਜ਼ ’ਤੇ) ਛਾ ਜਾਣ ਵਾਲੀ (ਕਿਆਮਤ) ਦੀ ਸੂਚਨਾ ਪਹੁੰਚ ਗਈ ਹੈ ?

(2) 2਼ ਉਸ ਦਿਹਾੜੇ ਕਿੰਨੇ ਹੀ ਚਿਹਰੇ ਜ਼ਲੀਲ (ਰੁਸਵਾ) ਹੋਣਗੇ।

(3) 3਼ (ਸੰਸਾਰਿਕ ਜੀਵਨ ਲਈ) ਕਰੜੀ ਮਿਹਨਤ ਕਰਨ ਵਾਲੇ ਥੱਕੇ ਹਾਰੇ ਹੋਣਗੇ।

(4) 4਼ ਸੁਲਘਦੀ ਹੋਈ ਅੱਗ ਵਿਚ ਸੁੱਟੇ ਜਾਣਗੇ।

(5) 5਼ ਉਹਨਾਂ ਨੂੰ (ਨਰਕ ਵਿਚ) ਉੱਬਲਦੇ ਹੋਏ ਸੋਮੇ ਦਾ ਪਾਣੀ ਪਿਆਇਆ ਜਾਵੇਗਾ।

(6) 6਼ ਉਹਨਾਂ ਦਾ ਭੋਜਨ ਕੇਵਲ ਕੰਢੇਦਾਰ ਝਾੜੀਆਂ ਹੋਣਗੀਆਂ।

(7) 7਼ ਜਿਹੜਾ ਨਾ ਤਾਂ ਮੋਟਾ ਕਰੇਗਾ ਅਤੇ ਨਾ ਹੀ ਭੁੱਖ ਮਟਾਵੇਗਾ।

(8) 8਼ ਉਸੇ ਦਿਨ ਕਈ ਚਿਹਰੇ ਖਿੜੇ ਹੋਣਗੇ।

(9) 9਼ (ਸੰਸਾਰ ਵਿਚ) ਆਪਣੀਆਂ ਕੀਤੀਆਂ ਕੋਸ਼ਿਸ਼ਾਂ ’ਤੇ ਖ਼ੁਸ਼ ਹੋਣਗੇ।

(10) 10਼ ਸਵਰਗਾਂ ਵਿਖੇ ਹੋਣਗੇ।

(11) 11਼ ਉਸ ਵਿਚ ਉਹ ਕੋਈ ਵੀ ਵਿਅਰਥ ਗੱਲ ਨਹੀਂ ਸੁਣਨਗੇ।

(12) 12਼ ਉਸ (ਸਵਰਗ) ਵਿਚ ਇਕ ਚਸ਼ਮਾਂ ਵਗਦਾ ਹੋਵੇਗਾ।

(13) 13਼ ਉਸ ਵਿਚ ਉੱਚੇ ਤਖ਼ਤ ਹੋਣਗੇ।

(14) 14਼ ਅਤੇ ਜਾਮ ਰੱਖੇ ਹੋਣਗੇ।

(15) 15਼ ਕਤਾਰਾਂ ਵਿਚ ਗਾਵੇ ਲੱਗੇ ਹੋਣਗੇ।

(16) 16਼ ਅਤੇ ਵਧੀਆ ਕਾਲੀਨ ਵਿਛੇ ਹੋਣਗੇ।

(17) 17਼ ਕੀ ਉਹ (ਰੱਬ ਦੇ ਇਨਕਾਰੀ) ਊਠਾਂ ਵੱਲ ਨਹੀਂ ਵੇਖਦੇ ਕਿ ਉਹ ਕਿਵੇਂ ਪੈਦਾ ਕੀਤੇ ਗਏ ਹਨ ?

(18) 18਼ ਅਤੇ ਅਕਾਸ਼ ਨੂੰ (ਨਹੀਂ ਵੇਖਦੇ) ਕਿ ਕਿਵੇਂ ਉੱਚਾ ਕੀਤਾ ਗਿਆ ਹੈ ?

(19) 19਼ ਅਤੇ ਪਹਾੜਾਂ ਵੱਲ (ਨਹੀਂ ਵੇਖਦੇ) ਕਿ ਕਿਵੇਂ ਗੱਡੇ ਹੋਏ ਹਨ।

(20) 20਼ ਅਤੇ ਧਰਤੀ ਵੱਲ (ਨਹੀਂ ਵੇਖਦੇ) ਕਿ ਕਿਵੇਂ ਵਿਛਾਈ ਗਈ ਹੈ ?

(21) 21਼ ਸੋ ਤੁਸੀਂ (ਹੇ ਨਬੀ!) ਨਸੀਹਤ ਕਰਦੇ ਰਹੋ, ਤੁਸੀਂ ਤਾਂ ਕੇਵਲ ਨਸੀਹਤ ਕਰਨ ਵਾਲੇ ਹੋ।

(22) 22਼ ਤੁਸੀਂ ਇਹਨਾਂ ’ਤੇ ਕੋਈ ਦਰੋਗਾ ਨਹੀਂ।

(23) 23਼ ਹਾਂ ਜਿਸ ਵਿਅਕਤੀ ਨੇ (ਤੁਹਾਡੀ ਨਸੀਹਤ ਤੋਂ) ਮੂੰਹ ਮੋੜ੍ਹਿਆ ਅਤੇ ਇਨਕਾਰ ਕੀਤਾ।

(24) 24਼ ਉਸ ਨੂੰ ਅੱਲਾਹ ਬਹੁਤ ਵੱਡਾ ਅਜ਼ਾਬ ਦੇਵੇਗਾ।

(25) 25਼ ਬੇਸ਼ੱਕ ਸਾਡੇ ਵੱਲ ਹੀ ਇਹਨਾਂ ਸਭ ਨੇ ਪਰਤਣਾ ਹੈ।

(26) 26਼ ਫੇਰ ਬੇਸ਼ੱਕ ਇਹਨਾਂ ਦਾ ਲੇਖਾ-ਜੋਖਾ ਲੈਣਾ ਸਾਡੇ ਹੀ ਜ਼ਿੰਮੇ ਹੈ।