(1) 1਼ ਜਦੋਂ ਅਕਾਸ਼ ਫੱਟ ਜਾਵੇਗਾ।
(2) 2਼ ਜਦੋਂ ਤਾਰੇ ਖਿਲਰ ਜਾਣਗੇ।
(3) 3਼ ਜਦੋਂ ਸਮੁੰਦਰਾਂ ਨੂੰ ਪਾਟ ਦਿੱਤਾ ਜਾਵੇਗਾ।
(4) 4਼ ਜਦੋਂ ਕਬਰਾਂ ਨੂੰ ਉਖਾੜ (ਭਾਵ ਖੋਲ) ਦਿੱਤਾ ਜਾਵੇਗਾ।
(5) 5਼ ਉਸ ਵੇਲੇ ਹਰੇਕ ਵਿਅਕਤੀ ਨੂੰ ਉਸ ਦੇ ਅਗਲੇ ਪਿਛਲੇ ਸਾਰੇ ਕੀਤੇ ਕੰਮਾਂ ਦਾ ਪਤਾ ਲੱਗ ਜਾਵੇਗਾ।
(6) 6਼ ਹੇ ਮਨੁੱਖ! ਤੈਨੂੰ ਕਿਹੜੀ ਗੱਲ ਨੇ ਆਪਣੇ ਮਿਹਰਾਂ ਕਰਨ ਵਾਲੇ ਰੱਬ ਬਾਰੇ ਧੋਖੇ ਵਿਚ ਪਾਇਆ ਹੋਇਆ ਹੈ ?
(7) 7਼ ਜਿਸ ਨੇ ਤੈਨੂੰ ਪੈਦਾ ਕੀਤਾ, ਫੇਰ ਤੈਨੂੰ ਸਵਾਂਰਿਆ ਅਤੇ ਤੇਰਾ ਸੰਤੁਲਣ ਰੱਖਿਆ।
(8) 8਼ ਉਸ (ਰੱਬ) ਨੇ ਤੈਨੂੰ ਜਿਹੜਾ ਵੀ ਰੂਪ ਦੇਣਾ ਚਾਹਿਆ ਉਸੇ ਵਿਚ ਜੋੜ ਦਿੱਤਾ।
(9) 9਼ (ਇਹ ਗੱਲ) ਉੱਕਾ ਹੀ ਨਹੀਂ ਸਗੋਂ ਤੁਸੀਂ ਲੋਕ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੁਠਲਾਉਂਦੇ ਹੋ।
(10) 10਼ ਜਦ ਕਿ ਤੁਹਾਡੇ ਉੱਤੇ ਨਿਗਰਾਨੀ ਲਈ (ਫ਼ਰਿਸ਼ਤੇ) ਨਿਯਤ ਕੀਤੇ ਹੋਏ ਹਨ।
(11) 11਼ (ਉਹ) ਪਤਵੰਤੇ ਲਿਖਾਰੀ ਹਨ।
1 ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 160/6
(12) 12਼ ਉਹ ਜਾਣਦੇ ਹਨ, ਜੋ ਵੀ ਤੁਸੀਂ ਕਰਦੇ ਹੋ।
(13) 13਼ ਬੇਸ਼ੱਕ ਨੇਕ ਲੋਕ (ਸਵਰਗਾਂ ਵਿਚ) ਆਨੰਦ ਮਾਣਨਗੇ।
(14) 14਼ ਅਤੇ ਭੈੜੇ ਲੋਕ ਜ਼ਰੂਰ ਹੀ ਨਰਕ ਵਿਚ ਹੋਣਗੇ।
(15) 15਼ ਇਹ ਲੋਕ ਬਦਲੇ ਵਾਲੇ ਦਿਨ ਇਸ (ਨਰਕ) ਵਿਚ ਦਾਖ਼ਿਲ ਹੋਣਗੇ।
(16) 16਼ ਅਤੇ ਇਹ ਲੋਕ ਇਸ (ਨਰਕ) ਤੋਂ ਬੱਚ ਨਹੀਂ ਸਕਣਗੇ।
(17) 17਼ ਤੁਸੀਂ ਕੀ ਜਾਣੋਂ ਕਿ ਬਦਲੇ ਦਾ ਦਿਨ ਕੀ ਹੈ ?
(18) 18਼ ਤੁਸੀਂ ਉੱਕਾ ਹੀ ਨਹੀਂ ਜਾਣਦੇ ਕਿ ਬਦਲੇ ਵਾਲਾ ਦਿਨ ਕਿਹੋ ਜਿਹਾ ਹੈ ?
(19) 19਼ ਉਸ ਦਿਹਾੜੇ ਕੋਈ ਵੀ ਵਿਅਕਤੀ ਕਿਸੇ ਲਈ ਕੁੱਝ ਵੀ ਕਰਨ ਦਾ ਅਧਿਕਾਰ ਨਹੀਂ ਰੱਖੇਗਾ ਅਤੇ ਉਸ ਦਿਨ ਹੁਕਮ ਕੇਵਲ ਅੱਲਾਹ ਦਾ ਹੀ ਹੋਵੇਗਾ।