96 - Al-Alaq ()

|

(1) 1਼ (ਹੇ ਮੁਹੰਮਦ ਸ:!) ਪੜ੍ਹੋ ਆਪਣੇ (ਉਸ) ਰੱਬ ਦਾ ਨਾਂ ਲੈਕੇ ਜਿਸ ਨੇ (ਸਭ ਨੂੰ) ਪੈਦਾ ਕੀਤਾ ਹੈ।

(2) 2਼ ਉਸ ਨੇ ਮਨੁੱਖ ਨੂੰ ਜੱਮੇ ਹੋਏ ਖ਼ੂਨ (ਦੇ ਇਕ ਲੋਥੜੇ) ਤੋਂ ਪੈਦਾ ਕੀਤਾ।

(3) 3਼ ਪੜੋ ਤੁਹਾਡਾ ਰੱਬ ਅਤਿਅੰਤ ਕਰੀਮ (ਉਦਾਰ) ਹੈ।

(4) 4਼ ਉਹ ਹਸਤੀ ਜਿਸ ਨੇ ਕਲਮ ਰਾਹੀਂ ਗਿਆਨ ਸਿਖਾਇਆ।

(5) 5਼ ਉਸ ਨੇ ਮਨੁੱਖ ਨੂੰ ਉਹ ਗਿਆਨ ਦਿੱਤਾ ਜੋ ਉਹ ਜਾਣਦਾ ਨਹੀਂ ਸੀ।

(6) 6਼ ਸੱਚਾਈ ਇਹ ਹੈ ਕਿ ਮਨੁੱਖ ਹੱਦੋਂ ਟਪ ਜਾਂਦਾ ਹੈ।

(7) 7਼ ਕੀ ਉਹ ਆਪਣੇ ਆਪ ਨੂੰ (ਰੱਬ ਕੋਲ ਜਾਣ ਤੋਂ) ਬੇਪਰਵਾਹ ਸਮਝਦਾ ਹੈ ?

(8) 8਼ ਬੇਸ਼ੱਕ ਸਭ ਨੇ ਤੁਹਾਡੇ ਰੱਬ ਵੱਲ ਹੀ ਮੁੜ ਜਾਣਾ ਹੈ।

(9) 9਼ ਕੀ ਤੁਸੀਂ ਉਸ ਨੂੰ ਵੇਖਿਆ ਹੈ ਜਿਹੜਾ ਰੋਕਦਾ ਹੈ ?

(10) 10਼ ਇਕ ਬੰਦੇ ਨੂੰ ਜਦੋਂ ਉਹ ਨਮਾਜ਼ ਪੜ੍ਹਦਾ ਹੈ ?

(11) 11਼ (ਤੁਹਾਡਾ ਕੀ ਵਿਚਾਰ ਹੈ ਕਿ) ਜੇ ਭਲਾਂ ਉਹ (ਬੰਦਾ) ਸਿੱਧੀ ਰਾਹ ’ਤੇ ਹੋਵੇ ?

(12) 12਼ ਜਾਂ ਡਰ ਭਾਓ ਮੰਣਨ ਦੀ ਪ੍ਰੇਰਨਾ ਦਿੰਦਾ ਹੋਵੇ ?

(13) 13਼ ਭਲਾਂ ਜੇਕਰ ਉਹ (ਹੱਕ ਨੂੰ) ਝੁਠਲਾਉਂਦਾ ਹੋਵੇ ਅਤੇ ਉਸ ਤੋਂ ਮੂੰਹ ਮੋੜਦਾ ਹੋਵੇ (ਫੇਰ ਕੀ ਹੋਵੇਗਾ)

(14) 14਼ ਕੀ ਉਹ ਨਹੀਂ ਜਾਣਦਾ ਕਿ ਅੱਲਾਹ ਉਸ ਨੂੰ ਵੇਖ ਰਿਹਾ ਹੈ ?

(15) 15਼ ਉੱਕਾ ਨਹੀਂ (ਰੱਬ ਤੋਂ ਡਰਦਾ), ਜੇ ਉਹ (ਆਪਣੀਆਂ ਕਰਤੂਤਾਂ ਤੋਂ) ਨਾ ਰੁਕਿਆ ਤਾਂ ਅਸੀਂ ਉਸ ਨੂੰ ਮੱਥੇ ਦੇ ਵਾਲਾਂ ਤੋਂ ਫੜ ਕੇ ਜ਼ਰੂਰ ਹੀ ਘਸੀਟਾਂਗੇ।

(16) 16਼ ਉਹ ਮੱਥਾ ਜਿਹੜਾ ਦੋਸ਼ੀ ਹੈ।

(17) 17਼ ਸੋ ਉਸ ਨੂੰ ਚਾਹੀਦਾ ਹੈ ਕਿ (ਆਪਣੇ ਬਚਾ ਲਈ) ਆਪਣੇ ਸੰਗ ਬੈਠਣ ਉੱਠਣ ਵਾਲਿਆਂ ਨੂੰ ਬੁਲਾ ਲਵੇ।

(18) 18਼ ਅਤੇ ਅਸੀਂ ਵੀ ਅਜ਼ਾਬ ਦੇਣ ਵਾਲੇ ਫ਼ਰਿਸ਼ਤਿਆਂ ਨੰ ਬੁਲਾ ਲਿਆਂਗੇ।

(19) 19਼ ਉੱਕਾ ਨਹੀਂ, ਤੁਸੀਂ ਉਸ (ਝੁਠਲਾਉਣ ਵਾਲੇ) ਦੇ ਪਿੱਛੇ ਨਹੀਂ ਲੱਗਣਾ, ਸਗੋਂ ਸਿਜਦਾ ਕਰੋ ਅਤੇ ਰੱਬ ਦੀ ਨੇੜਤਾ ਪ੍ਰਾਪਤ ਕਰੋ।